Shiromani Gurudwara Parbandhak Committee

Waheguru Ji Ka Khalsa

Waheguru Ji Ki Fateh

Shiromani Committee published a collection of valuable English articles of Sardar Kapoor Singh.

Bibi Jagir Kaur

Recent News

ਖ਼ਾਲਸਾ ਸਾਜਣਾ ਦਿਵਸ ਮੌਕੇ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 12 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਸਵੈਮਾਣ ਨਾਲ ਜਿਊਣ ਦਾ ਮਾਰਗ ਦਰਸਾਇਆ। ਗੁਰੂ ਜੀ ਦੁਆਰਾ 1699 ਈ. ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਨਾਲ ਦੁਨੀਆ ਦੇ ਇਤਿਹਾਸ ਵਿਚ ਨਿਵੇਕਲਾ ਅਧਿਆਏ ਜੁੜਿਆ। ਖ਼ਾਲਸਾ ਪੰਥ ਦੀ ਸਾਜਣਾ ਨਾਲ ਮਨੁੱਖੀ ਆਜ਼ਾਦੀ, ਸਮਾਜਿਕ ਬਰਾਬਰਤਾ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਲਾਸਾਨੀ ਇਨਕਲਾਬ ਸਿਰਜਿਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੀ ਸੰਗਤ ਨੂੰ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਿੱਤੀਆਂ ਸਿੱਖਿਆਵਾਂ `ਤੇ ਚੱਲਦਿਆਂ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਸਮਾਗਮਾਂ ਸਮੇਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

Website Disclaimer
This website has been developed to provide information to the public for awaring SGPC activities based on the data provided by Sikh Itihas Research Board.
Suggestions are welcome with reference to authentic historical resources and requested to mail at feedback@sgpcamritsar.org.