Shiromani Gurudwara Parbandhak Committee

Waheguru Ji Ka Khalsa

Waheguru Ji Ki Fateh

Shiromani Committee published a collection of valuable English articles of Sardar Kapoor Singh.

Bibi Jagir Kaur

Recent News

ਸਿੱਖ ਬੱਚਿਆਂ ਤੇ ਨੌਜੁਆਨਾਂ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਸਿੱਖ ਬੀਬੀਆਂ ਦੀ ਅਹਿਮ ਜ਼ੁੰਮੇਵਾਰੀ -ਬੀਬੀ ਜਗੀਰ ਕੌਰ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ - ਸਿੱਖ ਇਤਿਹਾਸ ਦੇ ਚਾਲ੍ਹੀ ਮੁਕਤਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਾਘੀ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਥੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰੂ ਘਰਾਂ ਅੰਦਰ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿਥੇ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਨਾਲ ਜੋੜਿਆ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਮਾਤਾ ਭਾਗ ਕੌਰ ਜੀ ਗੁਰਮਤਿ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਆਪਣੇ ਸੰਬੋਧਨ ਵਿਚ ਖਿਦਰਾਣੇ ਦੀ ਢਾਬ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਗੁਰੂ ਦੇ ਪਿਆਰੇ ਸਿੰਘਾਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦੀ ਗਾਥਾ ਨੂੰ ਬਿਆਨ ਕੀਤਾ। ਉਨ੍ਹਾਂ ਆਖਿਆ ਕਿ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਟੁੱਟੀ ਗੰਢੀ ਦੀ ਉਹ ਮਿਸਾਲ ਹੈ, ਜਿਸ ਨੇ ਭੁੱਲ ਦੇ ਅਹਿਸਾਸ ਨੂੰ ਸ਼ਹਾਦਤਾਂ ਨਾਲ ਸਿਜਿਆਂ। ਇਨ੍ਹਾਂ ਕੁਰਬਾਨੀਆਂ ਦੀ ਗਾਥਾ ਹਰ ਸਿੱਖ ਨੂੰ ਗੁਰੂ ਸਾਹਿਬ ਅੱਗੇ ਸਮਰਪਿਤ ਰਹਿਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਅਤੇ ਨੌਜੁਆਨਾਂ ਅੰਦਰ ਸਿੱਖ ਸਰੋਕਾਰਾਂ ਨੂੰ ਦ੍ਰਿੜ੍ਹ ਕਰਨ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਮਾਤਾ ਭਾਗ ਕੌਰ ਦੀ ਪ੍ਰੇਰਣਾ ਅਤੇ ਸੂਰਮਤਾਈ ਦੀ ਉੱਘੜਵੀਂ ਮਿਸਾਲ ਵੀ ਹੈ, ਜੋ ਸਿੱਖ ਬੀਬੀਆਂ ਲਈ ਆਪਣੇ ਧਰਮ ਪ੍ਰਤੀ ਜ਼ੁੰਮੇਵਾਰੀ ਨਿਭਾਉਣ ਦਾ ਮਾਰਗ ਦਿਖਾਉਂਦੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ’ਤੇ ਪਹਿਰਾ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਗੁਰਿੰਦਰ ਕੌਰ, ਡਾਇਰੈਕਟਰ ਸਿੱਖਿਆ ਡਾ. ਤੇਜਿੰਦਰ ਕੌਰ ਧਾਲੀਵਾਲ, ਮੈਨੇਜਰ ਸ. ਸੁਮੇਰ ਸਿੰਘ ਆਦਿ ਮੌਜੂਦ ਸਨ।

Disclaimer
This website has been developed to provide information to the public for awaring SGPC activities based on the data provided by Sikh Itihas Research Board.
Suggestions are welcome with reference to authentic historical resources and requested to mail at feedback@sgpcamritsar.org.