Shiromani Gurudwara Parbandhak Committee

Waheguru Ji Ka Khalsa

Waheguru Ji Ki Fateh

Shiromani Committee published a collection of valuable English articles of Sardar Kapoor Singh.

Bibi Jagir Kaur

Recent News

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਕਈ ਅਹਿਮ ਫੈਸਲਿਆਂ ’ਤੇ ਮੋਹਰ

ਅੰਮ੍ਰਿਤਸਰ, 23 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪੁਸਤਕਾਂ ਪ੍ਰਕਾਸ਼ਤ ਕਰਨ ਦੇ ਨਾਲ-ਨਾਲ ਇਤਿਹਾਸਕ ਡਾਇਰੀ ਅਤੇ ਬੱਚਿਆਂ ਲਈ ਸਚਿੱਤਰ ਕਿਤਾਬਚੇ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕੰਪਿਊਟਰ ਟਾਈਪਿੰਗ ਲਈ ਇਕ ਗੁਰਮੁੱਖੀ ਫੌਂਟ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪੁਰਾਤਨ ਪੁਸਤਕਾਂ ਨੂੰ ਪੁਨਰ ਪ੍ਰਕਾਸ਼ਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਨਵੀਆਂ ਖੋਜ ਭਰਪੂਰ ਕਿਤਾਬਾਂ ਵੀ ਛਾਪੀਆਂ ਜਾਣਗੀਆਂ। ਖਾਸਕਰ ਬੱਚਿਆਂ ਲਈ ਸਚਿੱਤਰ ਕਿਤਾਬਾਂ ਤਿਆਰ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਇਤਿਹਾਸਕ ਤਸਵੀਰਾਂ ਦੇ ਨਾਲ-ਨਾਲ ਇਤਿਹਾਸ ਦਰਜ਼ ਹੋਵੇਗਾ। ਇਸ ਤੋਂ ਇਲਾਵਾ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਡਾਇਰੀ ਛਾਪੀ ਜਾਵੇਗੀ। ਇਸ ਡਾਇਰੀ ਵਿਚ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀਆਂ ਤਸਵੀਰਾਂ ਅਤੇ ਇਤਿਹਾਸਕ ਘਟਨਾਵਾਂ ਦਰਜ ਕੀਤੀਆਂ ਜਾਣਗੀਆਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਤੋਂ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਡਾਕ ਟਿਕਟ, ਸਿੱਕਾ ਅਤੇ ਚਿੱਠੀ ਪੱਤਰ ਲਈ ਯਾਦਗਾਰੀ ਲਿਫਾਫਾ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਉੜੀਸਾ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਵੀ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਗਗਨ ਮੈ ਥਾਲੁ’ ਵਾਲੇ ਸ਼ਬਦ ਨੂੰ ਜਗਨਨਾਥ ਪੁਰੀ ਦੇ ਚੌਂਕ ਵਿਚ ਇਕ ਮਿਨਾਰ ਸਥਾਪਿਤ ਕਰਕੇ ਰੂਪਮਾਨ ਕੀਤਾ ਜਾਵੇ, ਜਿਸ ਵਿਚ ਗੁਰੂ ਸਾਹਿਬ ਦੇ ਇਸ ਪਾਵਨ ਸ਼ਬਦ ਦੀ ਧੁਨ ਪੰਜਾਬੀ ਦੇ ਨਾਲ-ਨਾਲ ਕੌਮੀ ਅਤੇ ਸਥਾਨਕ ਭਾਸ਼ਾ ਵਿਚ ਹੋਵੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਤਿਹਾਸ ਬੋਰਡ ਦੀ ਬੈਠਕ ਦੌਰਾਨ ਸ਼੍ਰੋਮਣੀ ਕਮੇਟੀ ਦੇ 100 ਸਾਲਾ ਇਤਿਹਾਸ ਨੂੰ ਸੰਕਲਿਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਹ ਸਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤਾ ਜਾ ਰਿਹਾ ਹੈ। ਇਸ ਤੋਂ ਅਗਲੇ ਪੰਜਾਹ ਸਾਲਾਂ ਦੇ ਇਤਿਹਾਸ ਨੂੰ ਇਕੱਠਾ ਕਰਕੇ ਸੰਗਤਾਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਸੰਸਥਾ ਦੀ ਦੇਣ ਬਾਰੇ ਸੰਗਤਾਂ ਨੂੰ ਜਾਣਕਾਰੀ ਮਿਲ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਇਤਿਹਾਸ ਨਾਲ ਸਬੰਧਤ ਪੁਸਤਕਾਂ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਉਪਲੱਬਧ ਹੋਣਗੀਆਂ, ਜਿਥੋਂ ਹਰ ਕੋਈ ਇਨ੍ਹਾਂ ਨੂੰ ਪੜ੍ਹ ਸਕੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਯੋਗਦਾਨ ਪਾਇਆ ਹੈ, ਦੀਆਂ ਡਾਕੂਮੈਂਟਰੀ ਮੁਲਾਕਾਤਾਂ ਰਿਕਾਰਡ ਕੀਤੀਆਂ ਜਾਣਗੀਆਂ। ਇਸ ਦਾ ਮੰਤਵ ਵੱਖ-ਵੱਖ ਸਿੱਖ ਸ਼ਖ਼ਸੀਅਤਾਂ ਦੀ ਦੇਣ ਨੂੰ ਸੰਭਾਲਣਾ ਅਤੇ ਇਸ ਤੋਂ ਸਿੱਖ ਨੌਜੁਆਨੀ ਅੰਦਰ ਪ੍ਰੇਰਣਾ ਪੈਦਾ ਕਰਨਾ ਹੈ। ਇਕੱਤਰਤਾ ਦੌਰਾਨ ਡਾ. ਪਰਮਵੀਰ ਸਿੰਘ, ਸ. ਹਰਵਿੰਦਰ ਸਿੰਘ ਖਾਲਸਾ, ਬੀਬੀ ਹਰਜਿੰਦਰ ਕੌਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਡਾ. ਅਮਰੀਕ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਡਾ. ਜੋਗੇਸ਼ਵਰ ਸਿੰਘ, ਸ. ਸਤਬੀਰ ਸਿੰਘ, ਸ. ਬਗੀਚਾ ਸਿੰਘ ਆਦਿ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਿਲੀ ਮਾਨਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਾਨਤਾ ਪ੍ਰਾਪਤ ਹੋਈ ਹੈ। ਇਹ ਮਾਨਤਾ ਹਾਕੀ ਇੰਡੀਆ ਦੇ ਕਾਰਜਕਾਰੀ ਬੋਰਡ ਵੱਲੋਂ 19 ਜਨਵਰੀ 2021 ਨੂੰ ਹੋਈ ਬੈਠਕ ਦੌਰਾਨ ਦਿੱਤੀ ਗਈ। ਇਸ ’ਤੇ ਖੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਇੰਡੀਆ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਕਾਮਯਾਬੀ ਨਾਲ ਚਲਾਈ ਜਾ ਰਹੀ ਹੈ ਅਤੇ ਹੁਣ ਇਸ ਨੂੰ ਹਾਕੀ ਇੰਡੀਆਂ ਵੱਲੋਂ ਮਾਨਤਾ ਮਿਲਣ ਨਾਲ ਸ਼੍ਰੋਮਣੀ ਕਮੇਟੀ ਦੀ ਅਕੈਡਮੀ ਸਿੱਧਾ ਨੈਸ਼ਨਲ ਚੈਂਪੀਅਨਸ਼ਿਪ ਵਿਚ ਭਾਗ ਲੈ ਸਕੇਗੀ। ਬੀਬੀ ਜਗੀਰ ਕੌਰ ਨੇ ਇੰਟਰਨੈਸ਼ਨਲ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਨਰਿੰਦਰ ਬਤਰਾ, ਹਾਕੀ ਇੰਡੀਆ ਦੇ ਸਕੱਤਰ ਸ. ਰਾਜਿੰਦਰ ਸਿੰਘ ਅਤੇ ਕਮਾਡਰ ਸ੍ਰੀ ਆਰ. ਕੇ. ਸ੍ਰੀਵਾਸਤਵਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਹਾਕੀ ਅਕੈਡਮੀ ਦਾ ਹੋਰ ਵਿਸਥਾਰ ਕੀਤਾ ਜਾਵੇਗਾ।

Disclaimer
This website has been developed to provide information to the public for awaring SGPC activities based on the data provided by Sikh Itihas Research Board.
Suggestions are welcome with reference to authentic historical resources and requested to mail at feedback@sgpcamritsar.org.