Shiromani Gurudwara Parbandhak Committee

Waheguru Ji Ka Khalsa

Waheguru Ji Ki Fateh

Shiromani Committee published a collection of valuable English articles of Sardar Kapoor Singh.

Bibi Jagir Kaur

Recent News

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਲੋਕਤੰਤਰ ਦਾ ਕਤਲ-ਬੀਬੀ ਜਗੀਰ ਕੌਰ

ਅੰਮਿਤਸਰ, 2 ਫ਼ਰਵਰੀ- ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਨੇ ਅੱਜ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਜਲਾਲਾਬਾਦ ਵਿਚ ਹੋਏ ਜਾਨਲੇਵਾ ਹਮਲੇ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਾਂਗਰਸ ਦੀ ਬੌਖਲਾਹਟ ਦਾ ਨਤੀਜਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਨੇ ਕਿਹਾ ਕਿ ਅੱਜ ਜਦੋਂ ਨਗਰ ਕੌਂਸਲ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਰ ਰਹੇ ਸਨ, ਤਾਂ ਉਸ ਵੇਲੇ ਜਲਾਲਾਬਾਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਕਾਂਗਰਸੀ ਆਗੂਆਂ ਦੀ ਸ਼ਹਿ ਪ੍ਰਾਪਤ ਗੁੰਡਿਆਂ ਵੱਲੋਂ ਜਾਨਲੇਵਾ ਹਮਲਾ ਕਰਨਾ ਸਿੱਧਾ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹਾਲਾਤਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੇ ਸਿੱਧ ਕੀਤਾ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਕਾਂਗਰਸੀ ਲੋਕਾਂ ਨੇ ਆਪਣੇ ਹੱਥ ਵਿਚ ਲਈ ਹੋਈ ਹੈ। ਉਨ੍ਹਾਂ ਕਿਹਾ ਕਿ ਇਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲਾ ਕਰਕੇ ਕਾਂਗਰਸ ਵੱੱਲੋਂ ਨਗਰ ਕੌਂਸਲ ਚੋਣਾਂ ’ਚ ਆਪਣੀ ਨੈਤਿਕ ਹਾਰ ਮੰਨਦਿਆਂ ਵਿਰੋਧੀ ਉਮੀਦਵਾਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਕੂਮਤ ਆਪਣੀ ਕਾਰਗੁਜ਼ਾਰੀ ਦੇ ਅਧਾਰ ’ਤੇ ਲੋਕਾਂ ਕੋਲੋਂ ਵੋਟਾਂ ਮੰਗ ਜੋਗੀ ਤੇ ਰਹੀ ਨਹੀਂ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਕੇ ਚੋਣਾਂ ਨੂੰ ਗੁੰਡਾਗਰਦੀ ਨਾਲ ਜਿੱਤਣ ਦੀ ਅਸਫ਼ਲ ਕੋਸ਼ਿਸ਼ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਸ ਵੇਲੇ ਪੰਜਾਬ ਦੇ ਕਿਸਾਨ ਦਿੱਲੀ ਵਿਚ ਆਪਣੇ ਹੱਕਾਂ ਲਈ ਸੜਕਾਂ ’ਤੇ ਬੈਠੇ ਹਨ, ਉਸ ਵੇਲੇ ਪੰਜਾਬ ’ਚ ਨਗਰ ਕੌਂਸਲ ਚੋਣਾਂ ਰੱਖਣੀਆਂ ਹੀ ਗ਼ਲਤ ਹੈ।

Disclaimer
This website has been developed to provide information to the public for awaring SGPC activities based on the data provided by Sikh Itihas Research Board.
Suggestions are welcome with reference to authentic historical resources and requested to mail at feedback@sgpcamritsar.org.